ਕਿਸਾਨਾਂ ਦੇ ਹੱਕ 'ਚ ਸੜਕਾਂ 'ਤੇ ਉੱਤਰੇ ਪੰਜਾਬੀ ਕਲਾਕਾਰ - ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ
ਜਲੰਧਰ: ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਵੱਡੀ ਗਿਣਤੀ ਵਿੱਚ ਪੰਜਾਬੀ ਕਲਾਕਾਰ ਵੱਖ-ਵੱਖ ਜਗ੍ਹਾ 'ਤੇ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ। ਇਸ ਦੇ ਚੱਲਦਿਆਂ ਜਲੰਧਰ ਪੀਏਪੀ ਚੌਕ ਵਿਖੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਵਿੱਚ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਪੁੱਜੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਲਈ ਉਹ ਸੜਕਾਂ 'ਤੇ ਉਤਰੇ ਹਨ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਬਿੱਲ ਨੂੰ ਰੱਦ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਕਿਸਾਨੀ ਦਾ ਅਸਲੀ ਹੱਕ ਉਨ੍ਹਾਂ ਨੂੰ ਮਿਲ ਸਕੇ।