ਨਿੱਜੀ ਸਕੂਲਾਂ ਨੇ ਸੁਪਰੀਮ ਕੋਰਟ ਵਿੱਚ ਦਿੱਤੀ ਹੈ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ - Supreme Court
ਚੰਡੀਗੜ੍ਹ: ਪੰਜਾਬ ਦੇ ਨਿੱਜੀ ਸਕੂਲਾਂ ਵੱਲੋਂ ਵਸੂਲੀ ਜਾ ਰਹੀ ਮਨਚਾਹੀ ਫੀਸ ਮਾਮਲੇ ਦੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪ੍ਰਾਈਵੇਟ ਸਕੂਲਾਂ ਨੇ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਰੱਖੀ ਹੈ ਅਤੇ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਸੁਣਵਾਈ 16 ਨਵੰਬਰ ਨੂੰ ਹੋਵੇਗੀ। ਦੱਸ ਦੇਈਏ ਹਾਈ ਕੋਰਟ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਦੇ ਲਈ ਮੁਲਤਵੀ ਕੀਤੀ ਹੈ। ਮਾਮਲਾ ਹਾਈਕੋਰਟ ਦੇ ਉਨ੍ਹਾਂ ਆਦੇਸ਼ਾਂ ਦਾ ਹੈ ਜਿਸ ਮੁਤਾਬਕ ਸਿਰਫ਼ ਆਨਲਾਈਨ ਕਲਾਸਿਸ ਦੇਣ ਵਾਲੇ ਸਕੂਲ ਹੀ ਟਿਊਸ਼ਨ ਫੀਸ ਵਸੂਲ ਸਕਦੇ ਹਨ, ਇਸਦੇ ਨਾਲ ਹੀ ਹਾਈਕੋਰਟ ਨੇ ਸਕੂਲਾਂ ਨੂੰ ਬੈਲੈਂਸ ਸ਼ੀਟ ਵੀ ਦਾਖ਼ਲ ਕਰਨ ਲਈ ਕਿਹਾ ਸੀ।