ਕੈਪਟਨ ਵਲੋਂ ਨਵੀਂ ਪਾਰਟੀ ਬਣਾਏ ਜਾਣ 'ਤੇ ਬੋਲੇ ਰਾਘਵ ਚੱਢਾ
ਚੰਡੀਗੜ੍ਹ : ਆਮ ਆਦਮੀ ਪਾਰਟੀ (Aam Admi party) ਪੰਜਾਬ ਦਾ ਸਹਿ ਇੰਚਾਰਜ ਰਾਘਵ ਚੱਡਾ (Raghav chadda) ਵਲੋਂ ਕੈਪਟਨ ਅਮਰਿੰਦਰ ਸਿੰਘ (Captain Amrinder Singh) ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) 'ਤੇ ਹਮਲਾ ਬੋਲਦਿਆਂ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਜੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਜੀ ਨੇ ਆਪਣੀਆਂ ਤਿੰਨ ਪਾਰਟੀਆਂ ਬੀ.ਜੇ.ਪੀ., ਅਕਾਲੀ ਦਲ ਅਤੇ ਕਾਂਗਰਸ (Congress) ਨੂੰ ਮੈਦਾਨ ਵਿਚ ਉਤਾਰਿਆ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਇਹ ਤਿੰਨੋ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਨੂੰ ਰੋਕਣ। ਇਨ੍ਹਾਂ ਤਿੰਨਾਂ ਪਾਰਟੀਆਂ ਦਾ ਰਿਮੋਰਟ ਕੰਟਰੋਲ ਮੋਦੀ ਜੀ ਕੋਲ ਹੈ। ਮੋਦੀ ਜੀ ਨੇ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੈਦਾਨ ਵਿਚ ਉੱਤਰ ਕੇ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਣ ਦਾ ਕੰਮ ਕਰਨ ਨੂੰ ਕਿਹਾ ਹੈ। ਜਦੋਂ ਇਹ ਤਿੰਨੋਂ ਪਾਰਟੀਆਂ ਥੱਕ ਗਈਆਂ, ਜਦੋਂ ਇਨ੍ਹਾਂ ਨੂੰ ਸਮਝ ਆ ਗਈ ਕਿ ਇਹ ਤਿੰਨੋ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਰੋਕ ਨਹੀਂ ਸਕਣਗੀਆਂ ਤਾਂ ਮੋਦੀ ਜੀ ਨੇ ਆਪਣੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਅਤੇ ਕਿਹਾ ਕਿ ਤੁਸੀਂ ਆਪਣੀ ਵੱਖਰੀ ਪਾਰਟੀ ਬਣਾ ਕੇ ਆਮ ਆਦਮੀ ਪਾਰਟੀ ਨੂੰ ਰੋਕਣ ਦਾ ਕੰਮ ਕਰੋ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਦਾ ਇਕੋ ਹੀ ਟੀਚਾ ਹੈ ਕਿ ਆਮ ਆਦਮੀ ਪਾਰਟੀ ਨੂੰ ਰੋਕਿਆ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਚਾਰਾਂ ਸਿਆਸੀ ਪਾਰਟੀਆਂ ਦਾ ਰਿਮੋਰਟ ਕੰਟਰੋਲ ਮੋਦੀ ਜੀ ਕੋਲ ਹੈ।