ਰਾਹੁਲ ਗਾਂਧੀ ਨੇ ਪੱਤਰ ਭੇਜ ਕੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - Former Congress President Rahul Gandhi
ਪਟਿਆਲਾ: ਲੱਦਾਖ 'ਚ ਐੱਲਏਸੀ 'ਤੇ ਚੀਨੀ ਫੌਜੀਆਂ ਨਾਲ ਹੋਈ ਝੜਪ ਵਿੱਚ ਪਿੰਡ ਸੀਲ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੁੱਖ ਸਾਂਝਾ ਕੀਤਾ ਹੈ। ਇੱਕ ਚਿੱਠੀ ਰਾਹੀਂ ਸ਼ੋਕ ਸੰਦੇਸ਼ ਭੇਜਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਇਹ ਚਿੱਠੀ ਉਨ੍ਹਾਂ ਸ਼ਹੀਦ ਮਨਦੀਪ ਦੀ ਧਰਮ ਪਤਨੀ ਗੁਰਦੀਪ ਕੌਰ ਦੇ ਨਾਮ ਭੇਜੀ ਹੈ।ਰਾਹੁਲ ਗਾਂਧੀ ਨੇ ਕਿਹਾ ਕਿ " ਹਰ ਭਾਰਤੀ ਦੀ ਅਜ਼ਾਦੀ, ਸੁਰੱਖਿਆ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਉਨ੍ਹਾਂ ਨੇ ਕੌਮ ਨੂੰ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਅਸੀਂ ਉਨ੍ਹਾਂ ਦੇ ਸਾਹਸ ਅਤੇ ਦੇਸ਼ ਭਗਤੀ ਨੂੰ ਹਮੇਸ਼ਾ ਯਾਦ ਰੱਖਾਗੇ।