ਪੰਜਾਬ

punjab

By

Published : Jan 27, 2022, 2:31 PM IST

ETV Bharat / videos

ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਛਕਿਆ ਲੰਗਰ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਕਾਫੀ ਹੱਦ ਤੱਕ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਗਤ ’ਚ ਬੈਠੇ ਕੇ ਲੰਗਰ ਵੀ ਛਕਿਆ। ਇਸ ਦੌਰਾਨ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਓਪੀ ਸੋਨੀ ਵੀ ਮੌਜੂਦ ਰਹੇ।

ABOUT THE AUTHOR

...view details