ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਵਿੱਚ ਜ਼ੀਰਾ ਤੋਂ ਪਹੁੰਚਿਆ ਹਜ਼ਾਰਾਂ ਦਾ ਕਾਫਲਾ
ਜ਼ੀਰਾ: ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਕਿਸਾਨ ਭਰਾਵਾਂ ਦਾ ਸਾਥ ਦੇਣ ਲਈ ਕਾਂਗਰਸ ਪਾਰਟੀ ਹਰ ਸਮੇਂ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਿਹੜੇ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿੱਚ ਰਾਹੁਲ ਗਾਂਧੀ ਪ੍ਰਧਾਨ ਕਾਂਗਰਸ ਪਾਰਟੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਪਹੁੰਚੇ ਹਨ ਤੇ ਜਗ੍ਹਾ ਜਗ੍ਹਾ ਟਰੈਕਟਰ ਰੈਲੀ ਕਰਕੇ ਕਿਸਾਨ ਭਰਾਵਾਂ ਦਾ ਸਾਥ ਦੇਣਗੇ।