ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਨਿਜੀ ਹਸਪਤਾਲ ’ਚ ਛਾਪੇਮਾਰੀ - ਗਲੋਬਲ ਹੈਲਥ ਕੇਅਰ
ਬਠਿੰਡਾ: ਨਿਜੀ ਹਸਪਤਾਲਾਂ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਲਗਾਤਾਰ ਜਾਰੀ ਹੈ, ਇਸੇ ਚਲਦੇ ਸਿਹਤ ਵਿਭਾਗ ਵੱਲੋਂ ਬਠਿੰਡਾ ਦੇ ਮਾਲ ਰੋਡ ਸਥਿਤ ਗਲੋਬਲ ਹੈਲਥ ਕੇਅਰ ਵਿੱਚ ਛਾਪੇਮਾਰੀ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਦੀ ਅਗਵਾਈ ਕਰ ਰਹੇ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਰੀਜ਼ ਕੋਲੋਂ ਸ਼ਿਕਾਇਤ ਮਿਲੀ ਸੀ ਕਿ ਗਲੋਬਲ ਹੈਲਥ ਕੇਅਰ ਵਿੱਚ ਸਰਕਾਰ ਦੇ ਤੈਅ ਕੀਤੇ ਰੇਟਾਂ ਨਾਲੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ ਜਿਸ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਹਸਪਤਾਲ ਵਿੱਚ ਛਾਪੇਮਾਰੀ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਹਸਪਤਾਲ ਵਿੱਚ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ ਹਨ ਤੇ ਨਿਜੀ ਹਸਪਤਾਲ ਵੱਲੋਂ ਸਰਕਾਰੀ ਰੇਟ ਲਿਸਟ ਵੀ ਬਾਹਰ ਨਹੀਂ ਚਿਪਕਾਈ ਗਈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ।