ਪੰਜਾਬ

punjab

ETV Bharat / videos

ਰਾਏਕੋਟ ਸਦਰ ਪੁਲਿਸ ਵੱਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - punjab drug news

By

Published : Aug 22, 2020, 4:58 AM IST

ਲੁਧਿਆਣਾ: ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਰਾਏਕੋਟ ਸਦਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਕਾਰਵਾਈ ਤਹਿਤ ਸ਼ੁੱਕਰਵਾਰ ਨੂੰ ਇੱਕ ਮੋਟਰ ਸਾਈਕਲ ਸਵਾਰ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਸਦਰ ਰਾਏਕੋਟ ਦੇ ਮੁੱਖੀ ਅਜੈਬ ਸਿੰਘ ਨੇ ਦੱਸਿਆ ਕਿ ਰਾਏਕੋਟ ਸਦਰ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਰਾਜਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੌਹਲਾਂ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰ ਰਿਹਾ ਹੈ ਅਤੇ ਸ਼ੁੱਕਰਵਾਰ ਨੂੰ ਉਹ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਸਹਿਬਾਜਪੁਰਾ ਵੱਲੋਂ ਨੂੰ ਗੋਲੀਆਂ ਦੀ ਸਪਲਾਈ ਕਰਨ ਆ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆ ਏਐੱਸਆਈ ਰਘਬੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਸਹਿਬਾਜਪੁਰਾ ਨਜ਼ਦੀਕ ਦੈੜਾ 'ਚ ਨਾਕਬੰਦੀ ਕਰਕੇ ਕਾਬੂ ਕਰ ਲਿਆ, ਜਿਸ ਪਾਸੋ ਤਲਾਸ਼ੀ ਦੌਰਾਨ 2000 ਨਸ਼ੀਲੀਆਂ ਗੋਲੀਆਂ (ਟ੍ਰਾਮਾਡੋਲ) ਬਰਾਮਦ ਹੋਈਆਂ। ਇਸ ਮੌਕੇ ਪੁਲਿਸ ਪਾਰਟੀ ਨੇ ਉਕਤ ਮੋਟਰ ਸਾਈਕਲ ਸਵਾਰ ਨੂੰ ਕਾਬੂ ਕਰਨ ਉਪਰੰਤ ਉਸ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਅਤੇ ਹੋਰ ਪੁਛਗਿੱਛ ਕੀਤੀ ਜਾ ਕਰੀ ਹੈ।

ABOUT THE AUTHOR

...view details