ਰੇਲ ਆਵਾਜ਼ਾਈ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਕੇਂਦਰ ਨੂੰ 18 ਨਵੰਬਰ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ - ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼
ਚੰਡੀਗੜ੍ਹ: ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦੌਰਾਨ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜ਼ਾਈ ਬੰਦ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੱਖ ਸੁਣੇ ਹਨ। ਇਸ ਮਗਰੋਂ ਅਦਾਲਤ ਨੇ ਕੇਂਦਰ ਸਕਰਾਰ ਨੂੰ 18 ਨਵੰਬਰ ਤੱਕ ਸੰਪੂਰਨ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।