'SC ਸਕਾਲਰਸ਼ਿਪ ਘਪਲੇ 'ਚ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੋਰਚਾ ਖੋਲ੍ਹੇਗੀ ਭਾਜਪਾ' - ਚੰਡੀਗੜ੍ਹ
ਚੰਡੀਗੜ੍ਹ: ਬੀਜੇਪੀ ਵਲੋਂ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘਪਲੇ ਮਾਮਲੇ 'ਚ ਮੋਰਚਾ ਖੋਲ੍ਹੇਗੀ ਜਿਸ ਬਾਬਤ ਜਾਣਕਾਰੀ ਦਿੰਦਿਆਂ ਰਾਜੇਸ਼ ਬਾਘਾ ਨੇ ਕਿਹਾ ਕਿ ਇਸ ਮਾਮਲੇ ਦੀ CBI ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਅਫ਼ਸਰ ਨੇ ਇਸ ਮਾਮਲੇ ਤੋਂ ਪਰਦਾ ਚੁੱਕਿਆ, ਉਸ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਸਾਫ ਪਤਾ ਚੱਲਦਾ ਹੈ ਕੀ ਕਾਂਗਰਸ ਸਰਕਾਰ ਆਪਣੇ ਮੰਤਰੀ ਨੂੰ ਸ਼ਹਿ ਦੇ ਰਹੀ ਹੈ। ਇਸ ਦੌਰਾਨ ਭਾਜਪਾ ਨੇ ਇਹ ਵੀ ਕਿਹਾ ਕੀ ਹੁਣ ਉਹ ਸ਼ਾਂਤ ਨਹੀਂ ਬੈਠਣਗੇ ਤੇ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣਗੇ।