ਰਾਣਾ ਗੁਰਜੀਤ ਨੇ 100 ਕੁਇੰਟਲ ਖੰਡ ਦਰਬਾਰ ਸਾਹਿਬ ਦੇ ਲੰਗਰ ਲਈ ਕੀਤੀ ਭੇਟ - ਦਰਬਾਰ ਸਾਹਿਬ ਦੇ ਲੰਗਰ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਰਕੇ ਤੇ ਪੁਲਿਸ ਦੀ ਸਖ਼ਤਾਈ ਤੋਂ ਬਾਅਦ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਸੰਗਤਾਂ 20 ਮਾਰਚ ਤੋਂ ਲੈ ਕੇ ਹੁਣ ਤੱਕ ਨਾ ਮਾਤਰ ਆ ਰਹੀਆਂ ਹਨ, ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜ਼ਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਦਰਬਾਰ ਸਾਹਿਬ ਦੇ ਲੰਗਰਾਂ ਵਿੱਚ ਸਹਿਯੋਗ ਕਰਨ ਲਈ ਸੱਦਾ ਦਿੱਤਾ ਗਿਆ। ਦਾਨੀ ਸੱਜਣਾਂ ਵੱਲੋਂ ਲਗਾਤਾਰ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਕਣਕ, ਚਾਵਲ ਆਦਿ ਸਾਮਾਨ ਸੇਵਾ ਵਜੋਂ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਹੀ ਕਪੂਰਥਲਾ ਤੋਂ ਐਮਐਲਏ ਅਤੇ ਸਾਬਕਾ ਮੰਤਰੀ ਵੱਲੋਂ ਰਾਣਾ ਗੁਰਜੀਤ ਸਿੰਘ ਨੇ ਲੰਗਰ ਲਈ 100 ਕੁਇੰਟਲ ਖੰਡ ਭੇਟ ਕੀਤੀ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਲੰਗਰ ਹਾਲ ਦੇ ਮੈਨੇਜਰ ਸੁਖਵੀਰ ਸਿੰਘ ਅਤੇ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਰਜਿੰਦਰ ਸਿੰਘ ਰੂਬੀ ਵੱਲੋਂ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਲੜਕੇ ਨੂੰ ਸਿਰੋਪਾਓ ਅਤੇ ਦਰਬਾਰ ਸਾਹਿਬ ਦੀ ਫੋਟੋ ਦੇ ਕੇ ਸਨਮਾਨਤ ਕੀਤਾ।