ਫੌਜ ਦੀ ਭਰਤੀ ਪੇਪਰ ਨਾ ਲੈਣ ਸੰਬੰਧੀ: ਨੌਜਵਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਜਾਮ - ਚੋਣ ਜ਼ਾਬਤਾ ਲੱਗਣ ਦੇ ਬਾਵਜੂਦ
ਬਠਿੰਡਾ: ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਸੂਬੇ ਭਰ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਫੌਜ ਦੀ ਭਰਤੀ ਦੇ ਪੇਪਰ ਨਾ ਲਏ ਜਾਣ ਦੇ ਰੋਸ ਵਜੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਦੋਸ਼ ਲਾਇਆ ਕਿ ਪਿਛਲੇ 2 ਸਾਲਾਂ ਤੋਂ ਆਰਮੀ ਭਰਤੀ ਲਈ ਪੇਪਰ ਨਹੀਂ ਲਏ ਜਾ ਰਹੇ, ਜਿਸ ਕਾਰਨ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਉਮਰ ਨਿਕਲ ਰਹੀ ਹੈ, ਨੌਜਵਾਨਾਂ ਨੇ ਕਿਹਾ ਕਿ ਕਰੋਨਾ ਦੀ ਆੜ ਵਿਚ ਫੌਜ ਦੀ ਭਰਤੀ ਦਾ ਪੇਪਰ ਨਹੀਂ ਲਿਆ ਜਾ ਰਿਹਾ। ਜਦੋਂ ਕਿ ਬਾਕੀ ਵਿਭਾਗ ਵਿੱਚ ਪੇਪਰ ਲੈ ਕੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਮਰ ਲੰਘਾ ਚੁੱਕੇ ਨੌਜਵਾਨਾਂ ਨੂੰ 2 ਸਾਲ ਦੀ ਛੋਟ ਦਿੱਤੀ ਜਾਵੇ, ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀ ਨੌਜਵਾਨਾਂ ਦੀ ਬੈਠਕ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਕਰਾਈ ਗਈ ਜਿਨ੍ਹਾਂ ਦੇ ਭਰੋਸੇ ਤੋਂ ਬਾਅਦ ਨੌਜਵਾਨਾਂ ਨੇ ਆਪਣਾ ਧਰਨਾ ਸਮਾਪਤ ਕੀਤਾ।