ਮਰੀਜ਼ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ 'ਤੇ ਪਰਿਵਾਰ ਨੇ ਕੀਤਾ ਹਸਪਤਾਲ 'ਚ ਹੰਗਾਮਾ - Jalandhar Civil Hospital
ਜਲੰਧਰ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ ਵਿਅਕਤੀ ਇਲਾਜ ਕਰਵਾਉਣ ਆਇਆ ਸੀ। ਜਿਸ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ 'ਤੇ ਪਰਿਵਾਰ ਵਾਲਿਆਂ ਨੇ ਹਸਪਤਾਲ ਵਿੱਚ ਖੂਬ ਹੰਗਾਮਾ ਕੀਤਾ ਅਤੇ ਕਿਹਾ ਕਿ ਡਾਕਟਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਰਿਪੋਰਟ ਨਹੀਂ ਦਿਖਾ ਰਹੇ ਅਤੇ ਡਾਕਟਰ 'ਤੇ ਜਾਤੀ ਸੂਚਕ ਸ਼ਬਦ ਦੇ ਅਰੋਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਨਿੱਜੀ ਹਸਪਤਾਲ 'ਤੇ ਇਲਜ਼ਾਮ ਲਗਾਉਂਦੇ ਹੋਇਆ ਕਿਹਾ ਕਿ ਜਦੋਂ ਉਹ ਆਪਣੇ ਮਰੀਜ਼ ਨੂੰ ਹਸਪਤਾਲ ਲੈ ਕੇ ਆਏ ਸੀ ਤਾਂ ਉਸ ਨੂੰ ਸਾਹ ਲੈਣ ਦੀ ਸਮੱਸਿਆ ਸੀ ਅਤੇ ਜਦੋਂ ਉਹ ਕਿਸੇ ਗੱਲ ਦੇ ਲਈ ਡਾਕਟਰ ਤੋਂ ਮਿਲਦੇ ਸੀ ਡਾਕਟਰ ਦੁਰਵਿਵਹਾਰ ਕਰਦਾ ਸੀ ਅਤੇ ਮਰੀਜ਼ ਦੀ ਰਿਪੋਰਟ ਵੀ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਸਿਵਲ ਹਸਪਤਾਲ ਲੈ ਜਾਣ ਤਾਂ ਡਾਕਟਰ ਦੇ ਸਟਾਫ ਨੇ ਉਨ੍ਹਾਂ ਦੇ ਨਾਲ ਦੁਰਵਿਵਹਾਰ ਕੀਤਾ ਅਤੇ ਡਾਕਟਰ ਨੇ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ। ਮਾਮਲਾ ਜ਼ਿਆਦਾ ਵੱਧਣ ਤੋਂ ਬਾਅਦ ਮਰੀਜ਼ ਉਨ੍ਹਾਂ ਮਰੀਜ਼ ਨੂੰ ਐਂਬੂਲੈਂਸ 'ਚ ਸਿਵਲ ਹਸਪਤਾਲ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਹੰਗਾਮਾ ਦੀ ਸੂਚਨਾ ਮਿਲੀ ਸੀ। ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ ਅਤੇ ਪਰਿਜਨਾਂ ਦੇ ਬਿਆਨਾਂ ਦੇ ਆਧਾਰ 'ਤੇ ਡਾਕਟਰ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਜਾਵੇਗਾ।