ਮੋਟਰਸਾਈਕਲ ਵਿੱਚ ਟਰੱਕ ਵੱਜਣ ਕਾਰਨ 15 ਸਾਲਾਂ ਬੱਚੇ ਦੀ ਹੋਈ ਮੌਤ - ਮੋਟਰਸਾਈਕਲ ਅਤੇ ਟਰੱਕ ਦੀ ਟੱਕਰ
ਫ਼ਰੀਦਕੋਟ: ਤੇਜ਼ ਰਫ਼ਤਾਰ ਹੋਣ ਕਾਰਨ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਜੈਤੋ ਦੇ ਨਾਲ ਲੱਗਦੇ ਪਿੰਡ ਚੈਨਾ ਦਾਣਾ ਮੰਡੀ 'ਚ, ਜਿੱਥੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋਣ ਕਾਰਨ 15 ਸਾਲਾਂ ਬੱਚੇ ਦੀ ਮੌਤ ਹੋ ਗਈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਡਰਾਈਵਰ ਮੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਪਿੰਡ ਕਰੀਰ ਵਾਲੀ ਤੋਂ ਵਾਪਿਸ ਆਪਣੇ ਪਿੰਡ ਚੈਨੇ ਆ ਰਹੇ ਸੀ ਅਤੇ ਦਾਣਾ ਮੰਡੀ ਕੋਲ ਮੋਟਰਸਾਈਕਲ ਵਿੱਚ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਟੱਕਰ ਕਾਰਨ 15 ਸਾਲਾਂ ਬੱਚੇ ਦੀ ਹੋਈ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਟਰੱਕ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ 'ਤੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।