ਲੁਟੇਰਿਆਂ ਨੇ ਗੋਲੀਆਂ ਚਲਾ ਕੇ ਦੁਕਾਨਦਾਰ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼ - firing in gurdaspur
ਬੀਤੀਂ ਰਾਤ ਗੁਰਦਾਸਪੁਰ ਵਿੱਚ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਦੁਕਾਨਦਾਰ ਤੋਂ ਨਗਦੀ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਜ਼ਖ਼ਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੀੜ੍ਹਤ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ੍ਹ ਸਜਾ ਦਿੱਤੀ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ, ਜਦੋਂ ਦੋਸ਼ੀਆਂ ਮਿਲ ਜਾਣਗੇ ਤਾਂ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।