ਰੋਪੜ: 24 ਜੁਲਾਈ ਨੂੰ ਹੋਵੇਗਾ ਰੁਜ਼ਗਾਰ ਉਤਪਤੀ ਤੇ ਜਾਗਰੂਕਤਾ ਵੈਬੀਨਾਰ - covid-19
ਰੋਪੜ: ਪੰਜਾਬ ਸਰਕਾਰ ਕੋਵਿਡ-19 ਤੋਂ ਬਾਅਦ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰਨ ਲਈ 24 ਜੁਲਾਈ ਨੂੰ ਸੂਬਾ ਪੱਧਰੀ ਵੈਬੀਨਾਰ ਦਾ ਆਯੋਜਨ ਕਰ ਰਹੀ ਹੈ। ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵੱਲੋਂ ਨੌਕਰੀਆਂ ਲਈ ਚੁਣੌਤੀਆਂ ਅਤੇ ਸੰਭਾਵਨਾ ਵਿਸ਼ੇ 'ਤੇ ਇਹ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਫ਼ਸਰ ਅਰਵਿੰਦਰਪਾਲ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਪੰਜਾਬ ਦੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।