ਰੁਪਿੰਦਰ ਕੌਰ ਰੂਬੀ ਨੇ ਹਾਈ ਕਮਾਂਡ ਦੀ ਕੀਤਾ ਧੰਨਵਾਦ - High Command
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਹਲਕਾ ਮਲੋਟ ਤੋਂ ਆਪ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਈ ਰੁਪਿੰਦਰ ਕੌਰ ਰੂਬੀ ਨੂੰ ਵੀ ਟਿਕਟ ਦਿੱਤੀ ਗਈ ਹੈ, ਜਿਸ ਉਪਰੰਤ ਹਲਕਾ ਮਲੋਟ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹਨਾਂ ਦਾ ਮੁਢਲਾ ਕੰਮ ਹਲਕੇ ਸਿੱਖਿਆ ਨੂੰ ਪਹਿਲ ਦੇਣਾ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਇਸ ਵਾਰ ਵੀ ਇਸ ਹਲਕੇ ਤੋਂ ਕਾਂਗਰਸ ਪਾਰਟੀ ਜਿੱਤੇਗੀ ਅਤੇ ਸੂਬੇ ਵਿੱਚ ਫਿਰ ਕਾਂਗਰਸ ਦੀ ਸਰਕਾਰ ਬਣੇਗੀ।