ਬੀਜ ਘੁਟਾਲੇ ਦੀ ਸੀਬੀਆਈ ਜਾਂਚ ਹੋਵੇ: ਸੁਖਬੀਰ ਬਾਦਲ - Seeds scam
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਰੋੜਾਂ ਰੁਪਏ ਦਾ ਬੀਜ ਘੁਟਾਲਾ ਕਰਨ ਵਾਲੇ ਸਾਰੇ ਦੋਸ਼ੀਆਂ ਦੀ ਹਿਰਾਸਤੀ ਪੁੱਛਗਿੱਛ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਘੁਟਾਲੇ ਦੇ ਮੁੱਖ ਦੋਸ਼ੀ ਲਖਵਿੰਦਰ ਸਿੰਘ ਢਿੱਲੋਂ, ਜੋ ਕਿ ਕਰਨਾਲ ਐਗਰੀ ਸੀਡਜ਼ ਦਾ ਮਾਲਕ ਹੈ, ਕੈਬਿਨੇਟ ਮੰਤਰੀ ਸੁਖਜਿੰਦ ਸਿੰਘ ਰੰਧਾਵਾ ਨੂੰ ਉਸ ਦੇ ਬੁਲਾਰੇ ਵਾਂਗ ਪੇਸ਼ ਆਉਣ ਕਰਕੇ ਸੁਖਬੀਰ ਨੇ ਰੰਧਾਵਾ ਨੂੰ ਝਾੜ ਪਾਈ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਰੰਧਾਵਾ ਖਿਲਾਫ਼ ਗੰਭੀਰ ਆਰੋਪ ਲਾਉਂਦੇ ਹੋਏ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਲੰਘੇ ਦਿਨੀਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਰੰਧਾਵਾ 'ਤੇ ਇਲਜ਼ਾਮ ਲਾਏ ਸਨ ਕਿ ਰੰਧਾਵਾ ਨੇ ਲੱਕੀ ਢਿੱਲੋਂ ਨੂੰ ਨਕਲੀ ਬੀਜ ਵੇਚਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ।
Last Updated : May 30, 2020, 6:54 PM IST