ਸੰਗਰੂਰ: ਦਿੜ੍ਹਬਾ 'ਚ ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਗੁਲਜਾਰੀ ਮੂਨਕ
ਸੰਗਰੂਰ: ਪੰਜਾਬ ਭਰ ਦੇ ਵਿੱਚ ਅਕਾਲੀ ਦਲ ਨੇ ਪੰਜਾਬ ਸਰਕਾਰ ਦੇ ਖਿਲਾਫ਼ ਨੀਲੇ ਕਾਰਡਾਂ ਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਉਸੇ ਲੜੀ ਤਹਿਤ ਦਿੜ੍ਹਬਾ ਵਿਖੇ ਅਕਾਲੀ ਦਲ ਦੇ ਵਰਕਰਾਂ ਨੇ ਵੀ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਆਗੂ ਤੇਜਾ ਸਿੰਘ ਕਮਾਲਪੁਰ ਅਤੇ ਗੁਲਜਾਰ ਸਿੰਘ ਮੂਨਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਕੁਝ ਨਹੀਂ ਕੀਤਾ ਤੇ ਕੋਰੋਨਾ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਨੇ ਰਾਸ਼ਨ ਪੰਜਾਬ ਸਰਕਾਰ ਨੂੰ ਭੇਜਿਆ ਸੀ, ਉਹ ਵੀ ਜ਼ਰੂਰਤਮੰਦ ਲੋਕਾਂ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਸ 'ਚ ਵੀ ਘਪਲਾ ਕੀਤਾ ਗਿਆ ਤੇ ਅਕਾਲੀ ਦਲ ਸਰਕਾਰ ਵੱਲੋਂ ਜੋ ਆਟਾ ਦਾਲ ਦੀ ਸਕੀਮ ਦੇ ਕਾਰਡ ਬਣਾਏ ਗਏ ਸਨ, ਉਹ ਵੀ ਪੰਜਾਬ ਸਰਕਾਰ ਨੇ ਬੰਦ ਕਰ ਦਿੱਤੇ ਹਨ।