ਸ਼੍ਰੋਮਣੀ ਅਕਾਲੀ ਦਲ ਵੱਲੋਂ ਕਪੂਰਥਲਾ 'ਚ ਰੋਸ ਪ੍ਰਦਰਸ਼ਨ - sad protest in kapurthala
ਕਪੂਰਥਲਾ: ਪੰਜਾਬ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਕੈਪਟਨ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਕੱਟਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਵਿੱਚ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨੇ ਗ਼ਰੀਬਾਂ ਨੂੰ ਦਿੱਤੇ ਜਾ ਰਹੇ ਰਾਸ਼ਨ ਨੂੰ ਧਾਂਦਲੀ ਕਰਨ ਦੇ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਅਕਾਲੀ ਵਰਕਰਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ।