ਫਤਿਹਗੜ੍ਹ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ਼ ਦਿੱਤਾ ਧਰਨਾ - ਅਮਲੋਹ
ਫਤਿਹਗੜ੍ਹ ਸਾਹਿਬ: ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਪੰਜਾਬ ਸਰਕਾਰ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਸਾਹਿਬ, ਅਮਲੋਹ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ, ਖਮਾਣੋਂ ਆਦਿ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਦੀਦਾਰ ਸਿੰਘ ਭੱਟੀ, ਅਮਲੋਹ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਬੱਸੀ ਪਠਾਣਾਂ ਵਿੱਚ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਵੱਲੋਂ ਰਾਜ ਸਰਕਾਰ ਨੂੰ ਡੀਜ਼ਲ ਅਤੇ ਪੈਟਰੋਲ 'ਤੇ ਵੈਟ ਨੂੰ ਘਟਾਏ ਜਾਣ ਦੀ ਮੰਗ ਕੀਤੀ ਗਈ।