ਥਾਣਾ ਸਦਰ ਬੁਢਲਾਡਾ ਪੁਲਿਸ ਨੇ ਲੁਟੇਰਾ ਗਰੋਹ ਨੂੰ ਕੀਤਾ ਕਾਬੂ - ਲੁੱਟਾਂ ਖੋਹਾਂ ਦੀਆਂ ਘਟਨਾਵਾਂ
ਮਾਨਸਾ: ਆਏ ਦਿਨ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਹੀ ਮਾਨਸਾ ਦੇ ਕਸਬੇ ਬੁਢਲਾਡਾ 'ਚ ਦੇਰ ਸ਼ਾਮ ਆਪਣਾ ਮੈਡੀਕਲ ਸਟੋਰ ਬੰਦ ਕਰਕੇ ਸੰਗਰੂਰ ਦੇ ਪਿੰਡ ਰੱਤਾਖੇੜਾ ਜਾ ਰਹੇ ਗੁਰਨਾਮ ਸਿੰਘ ਨਾਮਕ ਵਿਅਕਤੀ ਨੂੰ 4-5 ਲੋਕਾਂ ਨੇ ਲੁਟੇਰਿਆਂ ਨੇ ਘੇਰ ਲਿਆ। ਲੁਟੇਰਿਆਂ ਨੇ ਮਾਰ ਕੁੱਟ ਕਰਕੇ ਗੁਰਨਾਮ ਸਿੰਘ ਤੋਂ ਉਸ ਦੀ ਦਿਨ ਭਰ ਦੀ ਕਮਾਈ ਖੋਹ ਲੈ ਗਏ। ਜਿਸ ਉੱਤੇ ਪੀੜਤ ਦੀ ਸ਼ਿਕਾਇਤ ਉੱਤੇ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਲੁਟੇਰਾ ਗਰੋਹ ਦੇ ਤਿੰਨ ਮੈਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਕਿ 2 ਹੁਣ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਗੁਰਨਾਮ ਸਿੰਘ ਨੇ ਦੱਸਿਆ ਕਿ ਮੈਂ ਰਾਤ ਦੇ ਸਮੇਂ ਆਪਣੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ ਕਿ ਰਸਤੇ ਵਿੱਚ 4-5 ਵਿਅਕਤੀਆਂ ਨੇ ਘੇਰ ਲਿਆ ਅਤੇ ਮੇਰੇ ਨਾਲ ਮਾਰ ਕੁੱਟ ਕਰਕੇ ਮੇਰੇ ਤੋਂ ਕਰੀਬ 5200 ਰੁਪਏ ਖੋਹ ਕੇ ਲੈ ਗਏ।