ਜਲੰਧਰ: ਨਗਰ ਨਿਗਮ ਮੁਲਾਜ਼ਮ ਬੈਠੇ ਹੜਤਾਲਾਂ 'ਤੇ
ਜਲੰਧਰ ਨਗਰ ਨਿਗਮ ਵਿੱਚ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਠੇਕਾ, ਠੇਕੇਦਾਰੀ ਦਿੱਤੇ ਜਾਣ ਵਾਲੇ ਟੈਂਡਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਯੂਨੀਅਨ ਦੇ ਮੈਂਬਰਾਂ ਵੱਲੋਂ ਕੰਮ ਨੂੰ ਠੱਪ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਆਗੂਆਂ ਦੀ ਮੰਗ ਹੈ ਕਿ ਠੇਕੇਦਾਰੀ ਦੇ ਤਹਿਤ ਆਉਦੇ ਮੁਲਾਜ਼ਮਾਂ ਦੀ ਭਰਤੀ ਨਾ ਕੀਤੀ ਜਾਵੇ ਅਤੇ ਸਾਰੇ ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਰੱਖਿਆ ਜਾਵੇ ਅਤੇ ਪੁਰਾਣੇ ਠੇਕੇ 'ਤੇ ਰੱਖੇ ਗਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਇਸ ਦੇ ਨਾਲ ਹੀ ਕਾਰਪੋਰੇਸ਼ਨ ਕਮਿਸ਼ਨਰ ਦਾ ਕਹਿਣਾ ਹੈ ਕਿ ਇਸ ਨਾਲ ਹੋਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ ਜੋ ਕਿ ਲੋਕਾਂ ਲਈ ਹੈ ਤੇ ਜਿਨ੍ਹਾਂ ਲੋਕਾਂ ਨੂੰ ਕੰਮ ਨਹੀਂ ਮਿਲ ਪਾ ਰਿਹਾ ਉਨ੍ਹਾਂ ਲਈ ਬਹੁਤ ਹੀ ਚੰਗਾ ਉਪਰਾਲਾ ਹੈ।