ਗੁਰਦਾਸਪੁਰ: ਸਿਹਤ ਵਿਭਾਗ ਨੇ ਠੇਕਿਆਂ 'ਤੇ ਜਾ ਕੇ ਸ਼ਰਾਬ ਦੇ ਲਏ ਸੈਂਪਲ
ਗੁਰਦਾਸਪੁਰ: ਜ਼ਹਿਰਲੀ ਸ਼ਰਾਬ ਪੀਣ ਕਾਰਨ 100 ਤੋਂ ਜ਼ਿਆਦਾ ਮੌਤਾਂ ਹੋ ਜਾਣ ਤੋਂ ਬਾਅਦ ਪੁਲਿਸ ਦੇ ਨਾਲ-ਨਾਲ ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਸਿਹਤ ਵਿਭਾਗ ਨੇ ਬਟਾਲਾ ਦੇ ਵੱਖ-ਵੱਖ ਸ਼ਰਾਬ ਦੇ ਠੇਕਿਆਂ ਉੱਤੇ ਜਾ ਕੇ ਸੈਂਪਲਿੰਗ ਕੀਤੀ। ਜ਼ਿਲ੍ਹਾ ਸਿਹਤ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ। ਪਿਛਲੇ ਮਹੀਨੇ ਜੂਨ ਵਿੱਚ ਵੀ ਉਨ੍ਹਾਂ ਦੀ ਟੀਮ ਵੱਲੋਂ ਪੂਰੇ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਸੈਂਪਲਿੰਗ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੀਤੀ ਗਈ ਸੀ ਅਤੇ ਹੁਣ ਬਟਾਲਾ ਵਿੱਚ ਉਨ੍ਹਾਂ ਵੱਲੋਂ ਮੁੱਖ ਤੌਰ 'ਤੇ ਸਾਰੇ ਸ਼ਰਾਬ ਦੇ ਠੇਕਿਆਂ ਤੋਂ ਸੈਂਪਲ ਲੈਣ ਦੀ ਕਰਵਾਈ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਠੇਕਿਆਂ ਦੇ ਸੈਂਪਲ ਭਰੇ ਗਏ ਹਨ ਅਤੇ ਸ਼ਾਮ ਤੱਕ ਬਟਾਲਾ ਦੇ ਸਾਰੇ ਸ਼ਰਾਬ ਦੇ ਠੇਕਿਆਂ ਦੀ ਸੈਂਪਲਿੰਗ ਕੀਤੀ ਜਾਵੇਗੀ।