ਸੰਯੁਕਤ ਸਮਾਜ ਮੋਰਚੇ ਨੇ ਮੁਕਤਸਰ ਸਾਹਿਬ ਤੋਂ ਅਨੂਰੂਪ ਕੌਰ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ - ਸ੍ਰੀ ਮੁਕਤਸਰ ਸਾਹਿਬ ਤੋਂ ਅਨੂਰੂਪ ਕੌਰ ਸੰਧੂ
ਸ੍ਰੀ ਮੁਕਤਸਰ ਸਾਹਿਬ: ਕਿਸਾਨ ਜੱਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਸੰਯੁਕਤ ਸਮਾਜ ਮੋਰਚੇ ਵੱਲੋਂ ਵਿਧਾਨ ਸਭਾ ਚੋਣਾਂ ਆਪਣੇ ਕਈ ਉਮੀਦਵਾਰ ਵਿਧਾਨ ਸਭਾ ਚੋਣਾਂ ਲਈ ਐਲਾਨ ਦਿੱਤੇ ਹਨ। ਉਥੇ ਸ੍ਰੀ ਮੁਕਤਸਰ ਸਾਹਿਬ ਤੋਂ ਅਨੂਰੂਪ ਕੌਰ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਉੱਥੇ ਹੀ ਅਨੂ ਰੂਪ ਕੌਰ ਬੇਟੀ ਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਪਿਆਰ ਮਿਲ ਰਿਹਾ ਹੈ। ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਅਲੈਕਸ਼ਨ ਲੜਾਂਗੀ, ਪਰ ਕਿਤੇ ਨਾ ਕਿਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਨਸ਼ੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਸਿੱਖਿਆ ਦਾ ਵਿਭਾਗ ਵੀ ਬਹੁਤ ਡਿੱਗ ਰਿਹਾ ਹੈ, ਇਸ ਨੂੰ ਦੇਖਦੇ ਹੋਏ ਮੇਰੇ ਮਨ ਵਿੱਚ ਆਇਆ ਕਿ ਮੈਂ ਵੀ ਇਲੈਕਸ਼ਨ ਲੜਾ ਤਾਂ ਜੋ ਮੈਂ ਆਪਣੇ ਪੰਜਾਬ ਦਾ ਭਲਾ ਕਰ ਸਕਣ।