ਬੇਟੀ ਬਚਾਓ ਬੇਟੀ ਪੜਾਓ ਹਸਤਾਖ਼ਰ ਮੁਹਿੰਮ ਸ਼ੁਰੂ - Signature Campaign
ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਕੁਲਦੀਪ ਸਿੰਘ ਦੀ ਆਗਵਾਈ ਵਿੱਚ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਣਜੀਤ ਕੌਰ ਵੱਲੋਂ ਅੰਬੇਦਕਰ ਭਵਨ ਰਾਮ ਕਲੋਨੀ 'ਚ ਬੇਟੀ ਬਚਾਓ ਬੇਟੀ ਪੜਾਓ ਤਹਿਤ ਹਸਤਾਖ਼ਰ ਮੁਹਿੰਮ ਚਲਾਈ ਗਈ। ਇਸ ਮੌਕੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੌਰਾਨ ਕੁੜੀਆਂ ਨੂੰ ਕੁੱਖ 'ਚ ਮਾਰਨ ਦਾ ਵਿਰੋਧ ਅਤੇ ਲੋਕਾਂ ਨੂੰ ਜਾਗਰੂਕ ਕਰਦਾ ਨਾਟਕ ਪੇਸ਼ ਕੀਤਾ ਗਿਆ। ਇਸ ਮੁਹਿੰਮ ਦਾ ਹਿੱਸਾ ਬਣਨ ਲਈ ਲੋਕਾਂ ਨੇ ਵੱਧ-ਚੜ੍ਹ ਕੇ ਹਸਤਾਖ਼ਰ ਕੀਤੇ|