Save Water: ਝੋਨੇ ਦੇ ਸਿੱਧੀ ਬਿਜਾਈ ਕਰਨ ਵਾਲੇ ਪਿੰਡ ਨੂੰ ਮਿਲੇਗੀ ਵਿਸ਼ੇਸ਼ ਗ੍ਰਾਂਟ - ਕੁਦਰਤੀ ਸੋਮਿਆਂ
ਗੁਰਦਾਸਪੁਰ: ਕੋਰੋਨਾ ਕਾਲ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀ ਖੇਤੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ (Save Water) ਰਹੇ ਪੱਧਰ ਨੂੰ ਬਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਗੁਰਦਾਸਪੁਰ ਨੇੜਲੇ ਪਿੰਡ ਪੁਰੋਵਾਲ ਰਾਜਪੂਤਾਂ ਵਿਖੇ ਵਿਭਾਗ ਵੱਲੋਂ ਸਿੱਧੀ ਬਿਜਾਈ ਰਾਹੀਂ ਬਿਜਵਾਏ ਗਏ ਝੋਨੇ ਦਾ ਜਾਇਜਾ ਲੈਣ ਲਈ ਖੁਦ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਨਾਲ ਖੇਤਾਂ ਦਾ ਦੌਰਾ ਕੀਤਾ। ਡੀਸੀ ਨੇ ਐਲਾਨ ਕੀਤਾ ਕਿ ਜਿਹੜੇ ਪਿੰਡਾਂ ਵਿੱਚ ਰਕਬੇ ਦਾ 30 ਫੀਸਦੀ ਹਿੱਸਾ ਸਿੱਧੀ ਬਿਜਾਈ ਹੇਠ ਲਿਆਂਦਾ ਜਾਵੇਗਾ, ਉਨਾਂ ਪਿੰਡਾਂ ਨੂੰ 1 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ।