ਹੁਸ਼ਿਆਰਪੁਰ: ਕੋਰੋਨਾ ਵਾਇਰਸ ਵਿਰੁੱਧ ਲੜਨ ਵਾਲੇ ਯੋਧਿਆਂ ਦਾ ਚੈਰੀਟੇਬਲ ਟਰੱਸਟ ਵੱਲੋਂ ਸਨਮਾਨ
ਹੁਸ਼ਿਆਰਪੁਰ: ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਲੜਨ ਵਾਲੇ ਯੋਧਿਆਂ ਦਾ ਸਨਮਾਨ ਕੀਤਾ ਗਿਆ। ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੀ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਤੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਦੀ ਅਗਵਾਈ 'ਚ ਬਾਬਾ ਗੁਰਦਿੱਤ ਸਿੰਘ ਪਾਰਕ 'ਚ ਕੋਰੋਨਾ ਵਾਇਰਸ ਵਿਰੁੱਧ ਲੜਨ ਵਾਲੇ ਯੋਧਿਆਂ ਦਾ ਦੂਜਾ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਕਾਮਰੇਡ ਰਘੂਨਾਥ ਸਿੰਘ ਸੂਬਾ ਸਕੱਤਰੇਤ ਮੈਂਬਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਕੋਰੋਨਾ ਵਾਇਰਸ ਦੌਰਾਨ ਇਨ੍ਹਾਂ ਯੋਧਿਆਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਇਨ੍ਹਾਂ ਸਾਰਿਆਂ ਯੋਧਿਆਂ ਨੇ ਬਿਨ੍ਹਾਂ ਅਪਣੀ ਪ੍ਰਵਾਹ ਕੀਤੇ ਬਹੁਤ ਵਧੀਆ ਢੰਗ ਨਾਲ ਅਪਣੀ ਡਿਊਟੀ ਨਿਭਾਈ ਹੈ। ਜਿਸ ਲਈ ਇਹ ਵਧਾਈ ਦੇ ਹੱਕਦਾਰ ਹਨ।