ਪੰਜਾਬ

punjab

ETV Bharat / videos

ਚੋਣਾਂ ਤੋਂ ਪਹਿਲਾਂ 'ਆਪ' ਨੂੰ ਝਟਕਾ, ਪਾਰਟੀ ਦੇ ਨਾਮੀ ਚਿਹਰੇ ਹੋਏ ਅਕਾਲੀ ਦਲ ’ਚ ਸ਼ਾਮਲ - ਸੀਨੀਅਰ ਆਗੂ ਨਰਜਿੰਦਰ ਸਿੰਘ ਲਾਲੀ

By

Published : Feb 8, 2022, 10:09 AM IST

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ 2022 ਨੇੜੇ ਆਉਣ ਦੇ ਨਾਲ-ਨਾਲ ਸਿਆਸੀ ਪਾਰਟੀਆਂ ਵਿੱਚ ਕੰਮ ਕਰਨ ਵਾਲੇ ਕਈ ਲੀਡਰ ਸਿਆਸੀ ਨਾਰਾਜ਼ਗੀਆਂ ਕਾਰਨ ਪਾਰਟੀਆਂ ਨੂੰ ਬਦਲਦੇ ਨਜ਼ਰ ਆ ਰਹੇ ਹਨ। ਉੱਥੇ ਹੀ, ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਜ਼ਿਲ੍ਹਾ ਪੱਧਰੀ ਸੀਨੀਅਰ ਆਗੂ ਨਰਜਿੰਦਰ ਸਿੰਘ ਲਾਲੀ ਆਪ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ, ਪਰ ਆਪ ਵਲੋਂ ਸਿਆਸੀ ਗਤੀਵਿਧੀਆਂ ਦੌਰਾਨ ਉਨ੍ਹਾਂ ਨੂੰ ਅਣਗੌਲਿਆਂ ਗਿਆ ਜਿਸ ਕਾਰਨ ਉਹ ਅਕਾਲੀ ਦਲ ਅਤੇ ਬਸਪਾ ਗਠਜੋੜ ਵਿੱਚ ਸ਼ਾਮਲ ਹੋਏ ਹਨ। ਦੂਜੇ ਪਾਸੇ, ਉਮੀਦਵਾਰ ਬਲਜੀਤ ਸਿੰਘ ਜਲਾਲਉਸਮਾ ਨੇ ਕਿਹਾ ਕਿ ਦੋ ਦਰਜਨ ਤੋਂ ਵੱਧ ਉਮੀਦਵਾਰ ਸਮੇਤ ਆਪ ਦੇ ਇੱਕ ਸੀਨੀਅਰ ਲੀਡਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਪਿੰਡ-ਪਿੰਡ ਵਿੱਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ABOUT THE AUTHOR

...view details