ਦੋ ਮਹੀਨੇ ਪਹਿਲਾਂ ਰੱਖੇ ਨੌਕਰ ਨੇ ਕੀਤੀ ਚੋਰੀ, ਜਾਂਚ ’ਚ ਜੁੱਟੀ ਪੁਲਿਸ - ludhiana latest news
ਲੁਧਿਆਣਾ: ਜ਼ਿਲ੍ਹੇ ਦੇ ਪੌਸ਼ ਇਲਾਕੇ ਬੀਆਰਐਸ ਨਗਰ ਵਿਖੇ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਘਰ ਚ ਪਿਛਲੇ ਦੋ ਮਹੀਨਿਆਂ ਤੋਂ ਨੌਕਰ ਦਾ ਕੰਮ ਕਰ ਰਹੇ ਵਿਅਕਤੀ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਰ ਚ ਰੱਖੇ ਨੌਕਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਨੇ ਇਸ ਨੂੰ ਕੰਮ ’ਤੇ ਰਖਵਾਇਆ ਸੀ ਉਸ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਹੈ। ਕਿੰਨੀ ਰਕਮ ਚੋਰੀ ਹੋਈ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
TAGGED:
ludhiana latest news