ਕਿਸਾਨੀ ਸ਼ੰਘਰਸ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਐਸਜੀਪੀਸੀ ਵੱਲੋਂ ਦਿੱਤੀ ਜਾਵੇਗੀ ਇੱਕ ਲੱਖ ਰੁਪਏ ਦੀ ਸਹਾਇਤਾ - ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ
ਸ੍ਰੀ ਫਤਿਹਗੜ੍ਹ ਸਾਹਿਬ: ਸਥਾਨਕ ਸ਼ਹਿਰ ਵਿੱਚ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਸ਼ਹੀਦੀ ਸਭਾ ਨੂੰ ਲੈ ਕੇ ਐੱਸਜੀਪੀਸੀ ਮੈਂਬਰ, ਵਰਕਰ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨੀ ਸੰਘਰਸ਼ 'ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਵਿੱਚ ਐੱਸਜੀਪੀਸੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿੱਥੇ ਕਿਸਾਨਾਂ ਦੇ ਲਈ ਵਾਟਰਪਰੂਫ ਟੈਂਟ, ਦਵਾਈਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।