ਸ਼ੇਖਰ ਸ਼ੁਕਲਾ ਬ੍ਰਹਾਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ - ਬ੍ਰਹਾਮਣ ਭਲਾਈ ਬੋਰਡ
ਸ੍ਰੀ ਫ਼ਤਹਿਗੜ੍ਹ ਸਾਹਿਬ : ਮੰਡੀ ਗੋਬਿੰਦਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬ੍ਰਹਾਮਣ ਭਲਾਈ ਬੋਰਡ ਲਈ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨੂੰ ਲੈ ਕੇ ਅੰਤਰਰਾਸ਼ਟਰੀ ਬ੍ਰਾਹਮਣ ਸਭਾ ਦੇ ਵੱਲੋਂ ਇੱਕ ਨਿੱਜੀ ਕਲੱਬ ਵਿੱਚ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਬ੍ਰਹਾਮਣ ਭਲਾਈ ਬੋਰਡ ਨਾਲ ਸਬੰਧਤ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਬਣੇ ਚੇਅਰਮੈਨ ਸ਼ੇਖਰ ਸ਼ੁਕਲਾ ਨੇ ਬ੍ਰਾਹਮਣ ਭਾਈਚਾਰੇ ਦੇ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ।