ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਹੀ ਹੋਇਆ ਹਲਕੇ ਦਾ ਵਿਕਾਸ- ਨਿਤਿਨ ਨੰਦਾ - Akali Dal and BSP joint candidate Nitin Nanda
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿਸ ਦੇ ਚੱਲਦਿਆਂ ਹਰ ਇਕ ਸਿਆਸੀ ਪਾਰਟੀ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਇਸੇ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਨਿਤਿਨ ਨੰਦਾ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹਲਕੇ ਦਾ ਵਿਕਾਸ ਹੋਇਆ ਹੈ ਅਤੇ ਯਕੀਨਨ 2022 ਦੀਆਂ ਚੋਣਾਂ ’ਚ ਅਕਾਲੀ ਦਲ-ਬਸਪਾ ਸਰਕਾਰ ਬਣਾਵੇਗੀ। ਜਿਸ ਦੇ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਉਪ ਮੁੱਖ ਮੰਤਰੀ ਜਸਬੀਰ ਸਿੰਘ ਗੜ੍ਹੀ ਹੋਣਗੇ।