ਸ਼੍ਰੋਮਣੀ ਅਕਾਲੀ ਦਲ ਵੱਲੋਂ SC Wing ਦੇ ਨਵੇਂ ਆਹੁਦੇਦਾਰਾਂ ਦੀ ਨਿਯੁਕਤੀ - ਜ਼ਿਲ੍ਹਾ ਪੱਧਰੀ ਨਿਯੁਕਤੀਆਂ
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਰਾਏਕੋਟ ਦੇ ਦਫ਼ਤਰ ’ਚ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ (SC Wing) ਵੱਲੋਂ ਅੱਧੀ ਦਰਜਨ ਨਵੇਂ ਆਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਸੀ. ਵਿੰਗ (SC Wing) ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਹਰਨਾਮਪੁਰਾ ਵੱਲੋਂ ਹਲਕਾ ਰਾਏਕੋਟ ਦੇ ਅੱਧੀ ਦਰਜਨ ਮਿਹਨਤੀ ਵਰਕਰਾਂ ਨੂੰ ਐਸ.ਸੀ.ਵਿੰਗ (SC Wing) ਦੀਆਂ ਜ਼ਿਲ੍ਹਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ।