ਸ਼੍ਰੋਮਣੀ ਅਕਾਲੀ ਦਲ ਵੱਲੋਂ ਖ਼ਰੀਦ ਪ੍ਰਬੰਧਾਂ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ - DC regarding
ਲੁਧਿਆਣਾ: ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਲਗਾਤਾਰ ਸਿਆਸਤ ਗਰਮਾ ਰਹੀ ਹੈ ਅਤੇ ਜਿੱਥੇ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿਖੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਪ੍ਰਬੰਧ ਮੁਕੰਮਲ ਨਹੀਂ ਹੈ ਜਿਸ ਕਰਕੇ ਪੰਜਾਬ ਦੇ ਕਿਸਾਨ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਪਰੋ ਮੌਸਮ ਖ਼ਰਾਬ ਹੋਣ ਕਰਕੇ ਕਿਸਾਨਾਂ ਦੇ ਸਾਹ ਸੁੱਕੇ ਪਏ ਨੇ ਪਰ ਪੰਜਾਬ ਦੀ ਕਾਂਗਰਸ ਸਰਕਾਰ ਸੁੱਤੀ ਪਈ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦਾ ਵਿਰੋਧ ਕਰਨ ਲਈ ਮਜਬੂਰ ਹੋਣਾ ਪਿਆ ਹੈ।