ਜਥੇਬੰਦੀਆਂ ਅੱਗੇ ਰੱਖੀ ਆਪਣੀ ਗੱਲ: ਭੂੰਦੜ - ਤਿੰਨ ਖੇਤੀਬਾੜੀ ਕਾਨੂੰਨਾਂ
ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨੂੰ ਛੱਡ ਬਾਕੀ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ’ਚ ਕਈ ਪਾਰਟੀਆਂ ਦੇ ਨੁਮਾਇੰਦੇ ਪਹੁੰਚੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹ ਆਪਣੀ ਗੱਲ ਅੰਦਰ ਰੱਖ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਤੌਰ 'ਤੇ ਆਪਣੇ ਸੁਝਾਅ ਰੱਖੇ ਹਨ ਅਤੇ ਜੋ ਵੀ ਅਗਲਾ ਫੈਸਲਾ ਹੋਵੇਗਾ ਉਹ ਸਿਰ ਮੱਥੇ ਹੋਵੇਗਾ। ਕਾਬਿਲੇਗੌਰ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।