ਸ਼੍ਰੋਮਣੀ ਅਕਾਲੀ ਦਲ ਵਲੋਂ ਲਿਖੀ ਗਈ ਸੀ ਚਿੱਠੀ: ਗਰੇਵਾਲ - ਮਹੇਸ਼ਇੰਦਰ ਗਰੇਵਾਲ
ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨੂੰ ਛੱਡ ਬਾਕੀ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ’ਚ ਕਈ ਪਾਰਟੀਆਂ ਦੇ ਨੁਮਾਇੰਦੇ ਪਹੁੰਚੇ। ਮੀਟਿੰਗ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਗਰੇਵਾਲ ਦਾ ਕਹਿਣਾ ਕਿ ਅਕਾਲੀ ਦਲ ਵਲੋਂ ਚਿੱਠੀ ਲਿਖੀ ਗਈ ਸੀ, ਜਿਸ ਦਾ ਕਿਸਾਨ ਆਗੂਆਂ ਨੇ ਵੀ ਜਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚਿੱਠੀ ਤੋਂ ਬਾਅਦ ਹੀ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਇਹ ਨੈਸ਼ਨਲ ਮੂਵਮੈਂਟ ਤਾਂ ਹੀ ਬਣੇਗੀ ਜੇਕਰ ਸਾਰੇ ਮਿਲ ਕੇ ਚੱਲਦੇ ਹਨ।