ਸ਼੍ਰੋਮਣੀ ਅਕਾਲੀ ਦਲ ਦੇ ਆਬਜ਼ਰਵਰਾਂ ਦੀਆਂ ਮੀਟਿੰਗਾ ਜ਼ੋਰਾ 'ਤੇ - ਮੈਂਬਰਸ਼ੀਪ
ਪੰਜਾਬ ਕਾਂਗਰਸ ਦੇ 5 ਸਾਲ ਨੇੜੇ ਆਉਂਦੇ ਜਾ ਰਿਹੇ ਹਨ ਇਸ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਪੱਲਾ ਭਾਰੀ ਕਰਨ ਲਈ ਮੈਂਬਰਸ਼ਿਪ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਦੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੂੰ ਪਠਾਨਕੋਟ ਦਾ ਆਬਜ਼ਰਵਰ ਲਗਾਇਆ ਗਿਆ ਹੈ। ਬੱਬੇਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅਸੀਂ ਜ਼ਿਆਦਾ ਤੋਂ ਜ਼ਿਆਦਾ ਮੈਂਬਰ ਆਪਣੇ ਨਾਲ ਜੋੜਨਾ ਚਾਹੁੰਦੇ ਹਾਂ।