ਪੰਜਾਬ

punjab

ETV Bharat / videos

ਸਕਾਲਰਸ਼ਿਪ 'ਚ ਘੋਟਾਲਾ ਕਰਨ ਵਾਲੇ ਦਾਗੀ ਮੰਤਰੀ ਨੂੰ ਬਰਖਾਸਤ ਕਰੋ: ਯੂਥ ਅਕਾਲੀ ਦਲ - ਯੂਥ ਅਕਾਲੀ ਦਲ

By

Published : Sep 2, 2020, 8:55 PM IST

ਰੋਪੜ: ਇਸ ਸਮੇਂ ਸੂਬੇ ਦੀ ਸਿਆਸਤ ਪੋਸਟ ਮ੍ਰੈਟਿਕ ਸਕਾਲਰਸ਼ਿਪ ਵਿੱਚ ਹੋਏ ਘੁਟਾਲੇ 'ਤੇ ਘੁੰਮ ਰਹੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀਆਂ ਹਨ। ਇਸੇ ਮਸਲੇ ਨੂੰ ਲੈ ਕੇ ਬੁੱਧਵਾਰ ਨੂੰ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਯੂਥ ਅਕਾਲੀ ਦਲ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋ ਕੇ ਉਕਤ ਕੈਬਿਨੇਟ ਮੰਤਰੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਇਸ ਦਾਗ਼ੀ ਮੰਤਰੀ ਨੂੰ ਤੁਰੰਤ ਬਰਖਾਸਤ ਕਰੇ। ਉਨ੍ਹਾਂ ਕਿਹਾ ਕਿ ਜੇ ਕੈਪਟਨ ਸਰਕਾਰ ਨੇ ਦਾਗੀ ਮੰਤਰੀ ਨੂੰ ਬਰਖਾਸਤ ਨਾ ਕੀਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

...view details