ਕੁਝ ਚੈਨਲਾਂ 'ਤੇ ਕਿਸਾਨ ਅੰਦੋਲਨ ਦੇ ਕਾਰਨ ਵੀ ਹੋਈ ਕਾਰਵਾਈ: ਮਜੀਠੀਆ - ਸ਼੍ਰੋਮਣੀ ਅਕਾਲੀ ਦਲ
ਅੰਮ੍ਰਿਤਸਰ: ਜ਼ਿਲ੍ਹੇ ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਿੱਜੀ ਕੇਬਲ ਨਾਲ ਜੁੜੇ ਲੋਕਾਂ ਬਾਰੇ ਅਜੇ ਤੱਕ ਨਹੀਂ ਜਾਣਦਾ। ਕੁਝ ਚੈਨਤਾਂ ’ਤੇ ਕਿਸਾਨ ਅੰਦੋਲਨ ਦੇ ਕਾਰਨ ਵੀ ਕਾਰਵਾਈ ਹੋਈ ਹੈ। ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਹੁਲ, ਪ੍ਰਿਅੰਕਾਂ ਅਤੇ ਸੋਨੀਆ ਗਾਂਧੀ ਨੂੰ ਆਪਣਾ ਸਟੈਂਡ ਜ਼ਾਹਿਰ ਕਰਨਾ ਚਾਹੀਦਾ ਹੈ। ਪੰਨੂ ਦੇ ਭਰਾ ਨੂੰ ਕਾਂਗਰਸ 'ਚ ਅਹੁਦਾ ਦੇ ਕੇ ਕਾਂਗਰਸ ਨੇ ਸਪੱਸ਼ਟ ਕੀਤਾ ਕਿ ਉਹ ਦੇਸ਼ ਵਿਰੋਧੀ ਤਾਕਤਾਂ ਦਾ ਸਾਥ ਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਨੂੰ ਘੇਰਦੇ ਹੋਏ ਕਿਹਾ ਕਿ ਜਿਸ ਮਾਡਲ ਦੀ ਗੱਲ ਕਰਦੇ ਹਨ ਪਹਿਲਾਂ ਉਹ ਦੇਖਣਾ ਚਾਹੀਦਾ ਹੈ ਕਿ ਉਹ ਕਿਹੜਾ ਮਾਡਲ ਹੈ। ਕਿ ਉਹ ਮੋਦੀ ਦਾ ਮਾਡਲ ਹੈ, ਸੋਨੀਆ ਜਾਂ ਪੱਪੂ ਦਾ ਮਾਡਲ ਲਾਗੂ ਕਰਨ ਦੀ ਆਖਦੇ ਹਨ, ਪਰ ਇਹ ਸਪੱਸ਼ਟ ਹੈ ਕਿ ਚੰਨੀ ਦਾ ਮਾਡਲ ਲਾਗੂ ਨਹੀਂ ਹੋਵੇਗਾ।