ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇੱਕ ਹਲਾਕ - ਸੀਸੀਟੀਵੀ ਕੈਮਰੇ
ਗੁਰਦਾਸਪੁਰ: ਹਲਕਾ ਫਤਿਹਗੜ੍ਹ ਚੂੜ੍ਹੀਆਂ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਤੇ ਆਏ 2 ਅਣਪਛਾਤੇ ਨੌਜਵਾਨਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੱਤੂ ਨਾਮ ਦਾ ਨੌਜਵਾਨ ਆਪਣੀ ਗੱਡੀ ਵਿਚ ਬੈਠ ਰਿਹਾ ਸੀ ਇਸ ਦੌਰਾਨ ਮੋਟਰਸਾਈਕਲ ਤੇ ਆਏ ਦੋ ਨੌਜਵਾਨਾਂ ਨੇ ਉਸਦੇ ਉੱਪਰ ਫਾਇਰਿੰਗ ਕਰ ਦਿੱਤੀ ਜਿਸ ਵਿਚ ਸਤਨਾਮ ਸਿੰਘ ਉਰਫ ਸੱਤੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸ਼ਰਾਬ ਦਾ ਠੇਕੇਦਾਰ ਹੈ।