ਅੰਮ੍ਰਿਤਸਰ ’ਚ ਨਾਈਟ ਕਰਫਿਊ ਦੌਰਾਨ ਚੱਲੀਆਂ ਗੋਲੀਆਂ - ਪੰਜਾਬ ਸਰਕਾਰ
ਅੰਮ੍ਰਿਤਸਰ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਹੋਇਆ ਹੈ, ਪਰ ਕੁੱਝ ਲੋਕਾਂ ਵੱਲੋਂ ਅਜੇ ਵੀ ਇਨ੍ਹਾਂ ਪਾਬੰਦੀਆਂ ਨੂੰ ਛਿੱਕੇ ’ਤੇ ਟੰਗ ਕੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਕੋਟ ਖਾਲਸਾ ਦਾ ਜਿੱਥੇ ਮਾਮੂਲੀ ਵਿਵਾਦ ਤੋਂ ਬਾਅਦ ਇੱਕ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ ਨੌਜਵਾਨ ਦੇ ਗੋਲੀ ਵੱਜਣ ਤੋਂ ਬਚਾ ਹੋ ਗਿਆ। ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਦਾ ਮਾਮੂਲੀ ਤਕਰਾਰ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਦਾ ਫੈਸਲਾ ਵੀ ਹੋ ਗਿਆ ਪਰ ਫਿਰ ਵੀ ਉਨ੍ਹਾਂ ਨੇ ਮੇਰੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਧਰ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।