ਸਿੱਖ ਸਟੂਡੈਂਟਸ ਫੇਡਰੇਸ਼ਨ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ - 182 ਹੋਰ ਅਹੁਦੇਦਾਰਾਂ ਨੂੰ ਨਿਯੁਕਤ
ਅੰਮ੍ਰਿਤਸਰ: ਜ਼ਿਲ੍ਹੇ ਚ ਸਿੱਖ ਸਟੂਡੈਂਟਸ ਫੇਡਰੇਸ਼ਨ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਉਨ੍ਹਾਂ ਨੇ ਰਜਿੰਦਰ ਸਿੰਘ ਮਹਿਤਾ ਅਤੇ ਅਮਰਜੀਤ ਸਿੰਘ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੈਡਰੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਲਖਬੀਰ ਸਿੰਘ ਸੇਖੋਂ ਨੂੰ ਜਨਰਲ ਸਕੱਤਰ ਅਤੇ 182 ਹੋਰ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਸਿੱਖੀ ਸਿਧਾਤਾਂ ’ਤੇ ਡਟ ਕੇ ਪਹਿਰਾਂ ਦੇਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਅਤੇ ਵਿਦੇਸ਼ਾਂ ਚ ਵੀ ਕੌਮ ਦੀ ਚੜ੍ਹਦੀ ਕਲਾ ਦੇ ਲਈ ਗੰਭੀਰਤਾ ਨਾਲ ਯਤਨਸ਼ੀਲ ਰਹੇਗੀ।