ਸਿੱਖਾਂ ਨੂੰ ਇਸ ਦੇਸ਼ ’ਚ ਇਨਸਾਫ਼ ਨਹੀਂ ਮਿਲ ਸਕਦਾ: ਸਿੱਖ ਜਥੇਬੰਦੀਆਂ - ਇਨਸਾਫ਼ ਨਹੀਂ ਮਿਲ ਸਕਦਾ
ਬਠਿੰਡਾ: 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁੱਢੋਂ ਰੱਦ ਕਰਨ ਦੇ ਵਿਰੋਧ ਵਿੱਚ ਬਠਿੰਡਾ ਦੇ ਬੱਸ ਸਟੈਂਡ ਸਾਹਮਣੇ ਸਿੱਖ ਜਥੇਬੰਦੀਆਂ ਵੱਲੋਂ ਫੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸਿੱਖ ਆਗੂਆਂ ਨੇ ਕਿਹਾ ਕਿ ਸਿੱਖਾਂ ਨੂੰ ਇਸ ਦੇਸ਼ ਵਿੱਚ ਇਨਸਾਫ਼ ਨਹੀਂ ਮਿਲ ਸਕਦਾ। ਉਹਨਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਮਾਮਲੇ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ’ਚ ਬਣਾਈ ਗਈ ਸਿੱਟ ਦੇ ਦਿੱਤੇ ਗਏ ਫੈਸਲੇ ਤੋਂ ਸਾਫ ਸਿੱਧ ਹੁੰਦਾ ਹੈ ਕਿ ਸਿੱਖਾਂ ਨੂੰ ਬੇਅਦਬੀ ਮਾਮਲੇ ਵਿੱਚ ਕਦੇ ਵੀ ਇਨਸਾਫ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦੇ ਹਨ।