ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਪੁੱਤਰ ਭਾਜਪਾ ’ਚ ਸ਼ਾਮਲ - Son of
ਅੰਮ੍ਰਿਤਸਰ: ਹਲਕਾ ਜੰਡਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਦੇ ਪੁੱਤਰ ਗਗਨਦੀਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਭਾਜਪਾ ਦਾ ਕਮਲ ਫੜ੍ਹ ਲਿਆ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਬਹੁਤ ਖੁਸ਼ ਹਨ। ਭਾਜਪਾ ਦੀਆਂ ਦਲਿਤ ਸਹਾਈ ਨੀਤੀਆਂ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰੇਸ਼ ਮਹਾਜਨ ਨੇ ਉਹਨਾਂ ਦਾ ਸਵਾਗਤ ਕਰਦੇ ਕਿਹਾ ਕਿਭਾਜਪਾ ਪਰਿਵਾਰ ਵਿੱਚ ਇੱਕ ਹੋਰ ਮੈਂਬਰ ਦੀ ਐਂਟਰੀ ਹੋਈ ਹੈ। ਜਿਸ ਨਾਲ ਭਾਜਪਾ ਦੇ ਦਲਿਤ ਭਾਈਚਾਰੇ ਦੇ ਸਾਥ ਨਾਲ ਹੋਰ ਬਲ ਮਿਲੇਗਾ।