ਗੁਰਦਾਸਪੁਰ ਪੁਲਿਸ ਪ੍ਰਸ਼ਾਸਨ ਨੇ ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਵਿਸ਼ੇਸ਼ ਸਹੂਲਤ - coronavirus update
ਗੁਰਦਾਸਪੁਰ: ਡਾ. ਨਾਨਕ ਸਿੰਘ ਐਸ.ਐਸ.ਪੀ. ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜਿਥੇ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ, ਉਸਦੇ ਨਾਲ-ਨਾਲ ਫਰੰਟ ਲਾਈਨ ’ਤੇ ਕੰਮ ਰਹੇ ਕਰਮਚਾਰੀਆਂ ਦੀ ਸਿਹਤ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਰਜਵੰਤ ਸਿੰਘ ਬਾਬਾ ਮੈਡੀਕਲ ਸਟੋਰ ਵੱਲੋਂ ਪੁਲਿਸ ਸਾਂਝ ਕਮੇਟੀ ਦੇ ਸਹਿਯੋਗ ਨਾਲ ਦਫਤਰ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਬਰਾਂਚਾ ਵਿੱਚ ਤਾਇਨਾਤ ਕਰਮਚਾਰੀਆਂ ਨੂੰ 6000 ਵਿਟਾਮਿਨ ਸੀ, ਜਿੰਕ ਟੈਬਲੇਟਸ, ਸ਼ੈਨਾਟਾਇਜ਼ਰ ਤੇ ਮਾਸਕ ਵੰਡੇ ਗਏ।