ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਗ੍ਰਹਿ ਵਿਖੇ ਕੀਤੀ ਅਰਦਾਸ - ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਫਿਰੋਜ਼ਪੁਰ: ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਸੀ ਕਿ 11 ਵਜੇ ਸਾਰੇ ਲੋਕ ਆਪਣੇ ਘਰਾਂ ਦੇ ਅੰਦਰ ਰਹਿ ਕੇ ਅਰਦਾਸ ਕਰਨ ਤਾਂਕਿ ਪੂਰੇ ਵਿਸ਼ਵ ਵਿਚ ਫੈਲੀ ਇਸ ਬਿਮਾਰੀ ਤੋਂ ਬਚਿਆ ਜਾਵੇ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਫਿਰੋਜ਼ਪੁਰ ਵਿਖੇ ਆਪਣੇ ਗ੍ਰਹਿ ਦੇ ਅੰਦਰ ਆਪਣੇ ਪਰਿਵਾਰ ਸਮੇਤ ਅਰਦਾਸ ਕੀਤੀ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ, ਕਿ ਅਰਦਾਸ ਕਰਨੀ ਹੈ ਸੋ ਮੈਂ ਆਪਣੇ ਪਰਿਵਾਰ ਸਮੇਤ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਹੈ।