ਐਸਐਸਪੀ ਗੁਰਦਾਸਪੁਰ ਨੇ ਕੀਤਾ "ਮਿਸ਼ਨ ਫ਼ਤਹਿ" ਦਾ ਆਗਾਜ਼ - Corona virus
ਗੁਰਦਾਸਪੁਰ: ਕੋਰੋਨਾ ਵਾਇਰਸ ਦੀ ਮਾਂਹਮਾਰੀ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਸੂਬੇ ਵਿੱਚ "ਮਿਸ਼ਨ ਫ਼ਤਿਹ" ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਤਾਂ ਜੋ ਲੋਕ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਣ। ਇਸੇ ਤਰ੍ਹਾਂ ਹੀ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਰਜਿੰਦਰ ਸਿੰਘ ਸੋਹਲ ਨੇ ਵੀ ਪੁਲਿਸ ਕਰਮਚਾਰੀਆਂ ਨੂੰ ਮਿਸ਼ਨ ਫਤਿਹ ਦੇ ਬੈਚ ਲਗਾਕੇ ਕੇ ਮਿਸ਼ਨ ਫਤਿਹ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦੇ ਜਵਾਨ ਲੋਕਾਂ ਨੂੰ ਜਾਗਰੂਕ ਕਰਨਗੇ ਤਾਂ ਜੋ ਰਲ-ਮਿਲਕੇ ਕੋਰੋਨਾ ਦੇ ਉੱਤੇ ਫ਼ਤਿਹ ਪਾਈ ਜਾ ਸਕੇ।