ਸ੍ਰੀ ਮੁਕਤਸਰ ਸਾਹਿਬ ਦੀ ਐਸਐਸਪੀ ਨੇ ਕੋਵਿਡ ਸੁਰੱਖਿਆ ਨਿਯਮਾਂ ਅਤੇ ਆਵਾਜਾਈ ਨਿਯਮਾਂ ਦੀ ਪਾਲਣ ਕਰਨ ਦੀ ਕੀਤੀ ਅਪੀਲ - ਸ੍ਰੀ ਮੁਕਤਸਰ ਸਾਹਿਬ ਕੋਰੋਨਾ ਵਾਇਰਸ ਕੇਸ
ਸ੍ਰੀ ਮੁਕਤਸਰ ਸਾਹਿਬ: ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਅਪੀਲ ਕਰਦਿਆ ਸ੍ਰੀ ਮੁਕਤਸਰ ਦੀ ਐਸਐਸਪੀ ਡੀ. ਸੁਦਰਵਿਜੀ ਨੇ ਕਿਹਾ ਕਿ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ ਅਤੇ ਕਿਹਾ ਕਿ ਘਰੋਂ ਨਿਕਲਦੇ ਸਮੇਂ ਮਾਸਕ ਅਤੇ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਕੰਟਰੋਲ ਰੂਮ ਦਾ ਸ਼ਿਕਾਇਤ ਦਰਜ ਕਰਵਾਉਣ ਵਾਲਾ ਵੱਟਸ ਐਪ ਨੰਬਰ 80549-42100 ਲਗਾਤਾਰ ਲੋਕਾਂ ਲਈ ਮੱਦਦਗਾਰ ਸਿੱਧ ਹੋ ਰਿਹਾ ਹੈ।