'ਭਾਰਤ ਪਾਕਿਸਤਾਨ ਵਿਚਾਲੇ ਵਪਾਰ ਫੇਰ ਹੀ ਸੰਭਵ ਜੇ ਪਾਕਿਸਤਾਨ ਨਾਪਾਕ ਹਰਕਤਾਂ ਕਰੇ ਬੰਦ' - ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ
ਬਠਿੰਡਾ: ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਵਪਾਰ ਤਾਂ ਹੀ ਸੰਭਵ ਹੈ ਜੇ ਪਾਕਿਸਤਾਨ ਆਪਣੀਆਂ ਨਾਪਾਕ ਇਰਾਦੇ ਅੱਤਵਾਦੀ ਗਤੀਵਿਧੀਆਂ ਅਤੇ ਨਸ਼ੇ ਦਾ ਕਾਰੋਬਾਰ ਬੰਦ ਕਰੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਧੜਾ ਧੜ ਕੀਤੇ ਜਾ ਰਹੇ ਵਾਅਦਿਆਂ ਸਬੰਧੀ ਬੋਲਦੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਕੋਈ ਵੀ ਵਾਅਦਾ ਕਰਨ ਤੋਂ ਪਹਿਲਾਂ ਉਸ ਨੂੰ ਦਿੱਲੀ ਵਿੱਚ ਲਾਗੂ ਕਰੇ। ਇਸ ਮੌਕੇ ਉਨ੍ਹਾਂ ਵੱਲੋਂ ਕਬੱਡੀ ਖਿਡਾਰੀਆਂ ਨੂੰ ਸਰਕਾਰ ਆਉਣ ’ਤੇ ਬਣਦਾ ਮਾਣ ਸਨਮਾਨ ਅਤੇ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਅਤੇ ਹਰ ਸਾਲ ਪੰਜਾਬ ਵਿੱਚ ਕਬੱਡੀ ਲਈ ਕਰਵਾਉਣ ਦਾ ਐਲਾਨ ਵੀ ਕੀਤਾ।